ਹੁਣੇ ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਨਵਜੋਤ ਸਿੱਧੂ ਦੇ ਬਾਰੇ ਵਿਚ ਆ ਰਹੀ ਜਿਸ ਨੂੰ ਸੁਣਕੇ ਸਿੱਧੂ ਦੇ ਚਾਹੁਣ ਵਾਲਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਕੇ ਸਿੱਧੂ ਦੀ ਹਜੇ ਵੀ ਪੂਰੀ ਚੜਤ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਖਾਸ ਕਰ ਕੇ ਸਰਕਾਰ ਵਿਚ ਨੁਕਰੇ ਲੱਗੇ ਸਾਬਕਾ ਸਲਾਮੀ ਬੱਲੇਬਾਜ਼ ਅਤੇ ਸੈਲੀਬ੍ਰਿਟੀ ਨਵਜੋਤ ਸਿੰਘ ਸਿੱਧੂ ਹਰਿਆਣਾ ਵਿਚ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਕੀਤੇ ਗਏ ਹਨ। ਹਰਿਆਣਾ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ। ਪਾਰਟੀ ਪਿਛਲੇ 5 ਸਾਲਾਂ ਤੋਂ ਹਰਿਆਣਾ ਵਿਚ ਸਰਕਾਰ ਤੋਂ ਬਾਹਰ ਰਹੀ ਹੈ, ਜਿਸ ਕਰ ਕੇ ਕਾਂਗਰਸ ਨੂੰ ਹਰਿਆਣਾ ਵਿਚ ਵਧੀਆ ਚੋਣ ਮੁਹਿੰਮ ਦੀ ਜ਼ਰੂਰਤ ਹੈ।
ਉਂਜ ਵੀ ਹਰਿਆਣਾ ਵਿਚ ਵੱਡੀ ਗਿਣਤੀ ਸਿੱਖ, ਪੰਜਾਬੀ ਹਿੰਦੂ ਅਤੇ ਖੇਡ ਪ੍ਰੇਮੀ ਹਨ। ਜਿਸ ਕਰ ਕੇ ਸਿੱਧੂ ਦਾ ਸਾਬਕਾ ਕ੍ਰਿਕਟਰ ਤੇ ਇਕ ਬਿਹਤਰੀਨ ਤੇ ਸਿਆਸਤਦਾਨ ਹੋਣ ਦਾ ਤਜਰਬਾ ਪਾਰਟੀ ਦੇ ਕਾਫ਼ੀ ਕੰਮ ਆ ਸਕਦਾ ਹੈ। ਕਾਂਗਰਸ ਵਲੋਂ ਹਰਿਆਣਾ ਲਈ ਤਿਆਰ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਕੌਮੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ-ਨਾਲ ਕਾਂਗਰਸ ਦੀਆਂ ਸਰਕਾਰਾਂ ਵਾਲੇ ਰਾਜਾਂ ਵਾਲੇ ਮੁੱਖ ਮੰਤਰੀਆਂ ਦੇ ਨਾਂ ਵੀ ਸ਼ਾਮਲ ਹਨ
ਜਿਨ੍ਹਾਂ ਵਿਚ ਸਿੱਧੂ ਦੇ ਹੀ ਸਿਆਸੀ ਸ਼ਰੀਕ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਦਸਣਯੋਗ ਹੈ ਕਿ ਹਾਲੀਆ ਲੋਕ ਸਭਾ ਚੋਣਾਂ ਵਿਚ ਵੀ ਸਿੱਧੂ ਦੇਸ਼ ਪੱਧਰ ‘ਤੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਰਹੇ ਹਨ। ਹੁਣ ਹਰਿਆਣਾ ਵਿਚ ਪਾਰਟੀ ਵਲੋਂ ਉਨ੍ਹਾਂ ਨੂੰ ਮੁੜ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਰੱਖ ਕੇ ਵੱਡਾ ਭਰੋਸਾ ਪ੍ਰਗਟਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਮੌਕਾ ਸਿੱਧੂ ਦੀ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਦੂਜੀ ਪਾਰੀ ਸ਼ੁਰੂ ਕਰਨ ਵਿਚ ਸਹਾਈ ਹੋ ਸਕਦਾ ਹੈ।
